ਚੰਡੀਗੜ੍ਹ, 5 ਅਪ੍ਰੈਲ (ਬਿਊਰੋ)- ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤ ਰਣਨੀਤੀ ਬਣਾਉਣ ਲਈ ਤਿਆਰ ਹੈ। ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ। ਏ.ਡੀ.ਜੀ.ਪੀ. ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ।
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਹੋਵੇਗਾ ਗਠਨ
