ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ ਮਿਸ ਪੰਜਾਬਣ ਮੁਕਾਬਲੇ ਬਾਰੇ ਇਕ ਲੜਕੀ ਵੱਲੋਂ ਦਰਜ ਕਰਵਾਈ ਐੱਫ਼ ਆਈ ਆਰ ਦੇ ਸਬੰਧ ਵਿਚ ਪੁੱਛ ਗਿੱਛ ਕੀਤੀ ਜਾ ਰਹੀ ਹੈ। ਰਬਿੰਦਰ ਨਾਰਾਇਣ ਨੂੰ ਗੁੜਗਾਓਂ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ।
ਜ਼ਿਕਰਯੋਗ ਹੈ ਕਿ ਇਕ ਮਿਸ ਪੰਜਾਬ ਪ੍ਰਤੀਯੋਗੀ ਵੱਲੋਂ ਦਰਜ ਕਰਵਾਈ ਗਈ ਇਕ ਐਫਆਈਆਰ ਬਾਰੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਇਕ ਹੋਟਲ ਦੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ।