ਨਵੀਂ ਦਿੱਲੀ, 6 ਜੁਲਾਈ (ਦਲਜੀਤ ਸਿੰਘ)- ਦੇਸ਼ ’ਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 34,703 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇਸ ਬੀਮਾਰੀ ਦੀ ਲਪੇਟ ’ਚ ਆਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 3,06,19,932 ਹੋ ਗਈ ਹੈ, ਜਦਕਿ 553 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,03,281 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੋਰ ਘਟ ਕੇ 4,64,357 ਹੋ ਗਈ ਹੈ ਅਤੇ ਇਹ ਕੁੱਲ ਵਾਇਰਸ ਦਾ 1.52 ਫ਼ੀਸਦੀ ਹੈ।
ਜਦਕਿ ਕੋਰੋਨਾ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ ਸੁਧਰ ਕੇ 97.17 ਫ਼ੀਸਦੀ ਹੋ ਗਈ ਹੈ। ਨਾਲ ਹੀ ਬੀਮਾਰੀ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 2,97,52,294 ਹੋ ਗਈ ਹੈ।