ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ -ਆਮ ਆਦਮੀ ਪਾਰਟੀ ਦੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਅਤੇ ਭਾਕਿਯੂ ਏਕਤਾ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਚਕਾਰ ਹੋਈ ਮੀਟਿੰਗ ਮਗਰੋਂ ਮੇਰੇ ਹਲਕੇ ਲੰਬੀ ਵਿਚ ਪੈਦਾ ਹੋਇਆ ਵਿਵਾਦ ਖ਼ਤਮ ਹੋ ਗਿਆ ਅਤੇ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ, ਜਿਸ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਮਿਲੇਗਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 23 ਹਜ਼ਾਰ ਹੈਕਟੇਅਰ ਖ਼ਰਾਬ ਹੋਏ ਨਰਮੇ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ ਅਤੇ ਚੁਗਾਈ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ ਵਿਚ 23 ਹਜ਼ਾਰ ਹੈਕਟੇਅਰ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਕਿਸਾਨਾਂ ਅਤੇ ਚੁਗਾਈ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ :ਵਿਧਾਇਕ ਗੁਰਮੀਤ ਸਿੰਘ ਖੁੱਡੀਆਂ
