ਪਟਿਆਲਾ ‘ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

player/nawanpunjab.com

ਪਟਿਆਲਾ, 7 ਅਪ੍ਰੈਲ (ਬਿਊਰੋ)- ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ‘ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਬੌਨੀ, ਹਰਮਨ ਵਾਸੀ ਪਿੰਡ ਸਾਹਿਬ ਨਗਰ ਥੇੜੀ ਸ਼ਾਮਲ ਹਨ। ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਨਕਾਬਪੋਸ਼ ਨੌਜਵਾਨਾਂ ਵੱਲੋਂ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

ਧਰਮਿੰਦਰ ਸਿੰਘ ਉਰਫ਼ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ। ਇਹ ਵੀ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ ‘ਤੇ ਖੁੱਲ੍ਹੇਆਮ ਹੋ ਰਹੀ ਹੈ।

Leave a Reply

Your email address will not be published. Required fields are marked *