ਚੰਡੀਗੜ੍ਹ, 7 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ. ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ-ਪ੍ਰਚਾਰ ਕਰਨਾ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ | ਦਰਬਾਰ ਸਾਹਿਬ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਗੁਰਬਾਣੀ ਦਾ ਵਿਸ਼ਵ ਭਰ ਵਿਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਰਕਾਰ ਅਹਿਮ ਕਦਮ ਚੁੱਕੇਗੀ | ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ | ਉਨ੍ਹਾਂ ਦਾ ਕਹਿਣਾ ਹੈ ਕਿ ਰੇਡੀਓ ਅਤੇ ਸਾਰੇ ਆਧੁਨਿਕ ਸਾਧਨਾਂ ਰਾਹੀਂ ਵੀ ਗੁਰਬਾਣੀ ਦਾ ਪ੍ਰਚਾਰ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ. ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ-ਪ੍ਰਚਾਰ ਕਰਨਾ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ
