ਚੰਡੀਗੜ੍ਹ, 8 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਸਰਕਾਰ ਵਲੋਂ ਹਾਲ ਹੀ ‘ਚ ਨਵੀਂ ਮਾਈਨਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਕਿਹਾ ਹੈ ਕਿ ਸਰਕਾਰ ਛੇ ਮਹੀਨਿਆਂ ਦੇ ਅੰਦਰ ਨਵੀਂ ਨੀਤੀ ਜਾਰੀ ਕਰੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਇਕ ਮਹੀਨਾ ਪਹਿਲਾਂ ਰੇਤ ਦੀ ਇਕ ਟਰਾਲੀ ਜਿਸ ਦੀ ਕੀਮਤ 4,000 ਰੁਪਏ ਸੀ, ਹੁਣ 9,000 ਰੁਪਏ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਰੇਤਾ-ਬੱਜਰੀ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਉਸਾਰੀ ਦਾ ਕੰਮ ਠੱਪ ਹੋ ਗਿਆ ਹੈ।ਇਸ ਦੌਰਾਨ ਟਵਿੱਟਰ ‘ਤੇ ‘ਗੈਰ-ਕਾਨੂੰਨੀ ਮਾਈਨਿੰਗ’ ਦੀ ਵੀਡੀਓ ਸਾਂਝੀ ਕਰਦਿਆਂ ਸਿੱਧੂ ਨੇ ਲਿਖਿਆ, ‘ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ ਹੈ। ਸਰਕਾਰ ਕੀ ਕਰ ਰਹੀ ਹੈ? ਅਰਵਿੰਦ ਕੇਜਰੀਵਾਲ ਜੀ ਰੇਤ ਦੇ 20 ਹਜ਼ਾਰ ਕਰੋੜ ਕਿੱਥੇ ਹਨ?