ਲੁਧਿਆਣਾ,12 ਅਪ੍ਰੈਲ – ਸਥਾਨਕ ਟਿੱਬਾ ਰੋਡ ‘ਤੇ ਦੇਰ ਰਾਤ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਮਾਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਈ ਤਕਰਾਰ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਈ ਜਦੋਂ ਲੜਾਈ ਦੌਰਾਨ ਇਨ੍ਹਾਂ ਨੌਜਵਾਨਾਂ ਵਲੋਂ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ | ਇਕ ਪਾਸੇ ਚੱਲੀ ਗੋਲੀ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਸੀ.ਐਮ.ਸੀ. ਹਸਪਤਾਲ ਲਿਆਂਦਾ ਗਿਆ | ਸੂਚਨਾ ਮਿਲਦਿਆਂ ਮੌਕੇ ‘ਤੇ ਉੱਚ ਪੁਲਿਸ ਅਧਿਕਾਰੀ ਪਹੁੰਚ ਗਏ ਹਨ, ਜਿਨ੍ਹਾਂ ਨੇ ਇਲਾਕੇ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ | ਫਿਲਹਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
Related Posts
Azərbaycanda Mərc Oyunları Şirkəti Baxış Və Rəylə
Azərbaycanda Mərc Oyunları Şirkəti Baxış Və Rəylər Azərbaycanda Rəsmi Sayt Content Pin Up Bukmeker Kontorunda Necə Qeydi̇yyatdan Olmaq İdman Mərcləri…
ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ ‘ਤੇ ਧਰਨਾ ਪ੍ਰਦਰਸ਼ਨ
ਅੰਮ੍ਰਿਤਸਰ, 12 ਅਗਸਤ – ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ ‘ਤੇ ਧਰਨਾ ਪ੍ਰਦਰਸ਼ਨ…
ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 26 ਦਸੰਬਰ – ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ…
