ਰਾਜਾ ਵੜਿੰਗ ਦੇ ਪ੍ਰਧਾਨ ਬਣਦੇ ਹੀ ਕਾਂਗਰਸ ‘ਚ ਵੱਡੀ ਤਿਆਰੀ, ਸੁਨੀਲ ਜਾਖੜ ਖਿਲਾਫ਼ ਨੋਟਿਸ ਜਾਰੀ

jakhar/nawanpunjab.com

ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਅੰਦਰ ਵੱਡੀ ਕਾਰਵਾਈ ਦੀ ਖਬਰ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ। ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਈ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਇਕ ਹਫ਼ਤੇ ਦੇ ਅੰਦਰ ਜਵਾਬ ਮੰਗਿਆ ਗਿਆ ਹੈ। ਤਸੱਲੀਬਖ਼ਸ਼ ਜਵਾਬ ਨਾ ਦੇਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਆਗੂ ਕੇਵੀ ਥਾਮਸ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ। ਅਨੁਸ਼ਾਸਨੀ ਕਮੇਟੀ ਦੀ ਹੋਈ ਬੈਠਕ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਡਿਪਟੀ ਲੀਡਰ ਡਾ. ਰਾਜਕੁਮਾਰ ਚੱਬੇਵਾਲ ਵੀ ਮੌਜੂਦ ਸਨ।

ਜਾਖੜ ਨੇ ਚੋਣਾਂ ਦੌਰਾਨ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਉਨ੍ਹਾਂ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਵੀ ਹਮਲਾ ਬੋਲਿਆ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਖੜ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਕਮੇਟੀ ਦੀ ਮੀਟਿੰਗ ਸੋਮਵਾਰ ਯਾਨੀ ਅੱਜ ਹੋਈ ਜਿਸ ਵਿੱਚ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਜਾਖੜ ਨੂੰ ਜਵਾਬ ਦੇਣ ਲਈ ਸੱਤ ਦਿਨ ਦਾ ਸਮਾਂ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੋਣਾਂ ਦੌਰਾਨ ਹੀ ਜਾਖੜ ਨੇ ਸਰਗਰਮ ਰਾਜਨੀਤੀ ਦਾ ਹਿੱਸਾ ਨਾ ਬਣਨ ਦਾ ਐਲਾਨ ਕੀਤਾ ਸੀ।

Leave a Reply

Your email address will not be published. Required fields are marked *