ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਪੀਲ ਕੀਤੀ ਹੈ ਕਿ ਅਚਾਨਕ ਵਧੇ ਤਾਪਮਾਨ ਕਾਰਨ ਕਣਕ ਦੇ ਝਾੜ ‘ਚ ਆਈ ਗਿਰਾਵਟ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਢੁੱਕਵੇਂ ਮੁਆਵਜ਼ੇ ਲਈ ਭਾਰਤ ਸਰਕਾਰ ਕੋਲ ਮੁੱਦਾ ਚੁੱਕਣਾ ਚਾਹੀਦਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ
