ਨੂਰਪੁਰਬੇਦੀ, 13 ਅਪ੍ਰੈਲ (ਬਿਊਰੋ)- ਕੇਂਦਰ ਸਰਕਾਰ ਵਲੋਂ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਿਤ ਸਾਬਕਾ ਪੁਲਿਸ ਅਧਿਕਾਰੀ ਸ : ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਕੌਮੀ ਘੱਟ ਗਿਣਤੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ | ਸ: ਇਕਬਾਲ ਸਿੰਘ ਲਾਲਪੁਰਾ ਵਲੋਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸਹਿਯੋਗੀ ਦਲਾਂ ਦੀ ਟਿਕਟ ‘ਤੇ ਚੋਣ ਲੜੀ ਸੀ |
ਸ. ਇਕਬਾਲ ਸਿੰਘ ਲਾਲਪੁਰਾ ਮੁੜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
