ਅੰਮ੍ਰਿਤਸਰ, 13 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ਸੂਬੇ ‘ਚ ਆਉਣ ‘ਤੇ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਬਹੁਤ ਉਤਸੁਕ ਹਨ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਦੇ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਮਾਡਲ ਵੀ ਭੇਟ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਹਾਜ਼ਰ ਆਦਿ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਆਫ ਇੰਡੀਆ ਦੇ ਸ਼ਾਮ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਦੀ ਸੰਭਾਵਨਾ ਹੈ।
Related Posts

ਵੀਡੀਓ ਗੈਲਰੀ
Post Views: 104
Azərbaycanda Rəsmi Say
Azərbaycanda Rəsmi Sayt Azərbaycanda Rəsmi Sayt Content Pin Up Bet: Mərc Seçimləri Və İdman Kitabı Yeni Oyunçular Üçün Pin Up…
1xbet Azerbaycan Yükle Mobil Az Indir Android I
1xbet Azerbaycan Yükle Mobil Az Indir Android Io 1xbet Azərbaycan: Rəsmi Saytın Nəzərdən Keçirilməsi Content İlk Depozit Bonusu Depozit Bet…