ਚੰਡੀਗੜ੍ਹ, 13 ਅਪ੍ਰੈਲ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਂਗਰਸ ਦੇ ਨਾਰਾਜ਼ ਧੜੇ ‘ਤੇ ਕੀਤੀਆਂ ਟਿੱਪਣੀਆਂ ਹੁਣ ਉਨ੍ਹਾਂ ‘ਤੇ ਹੀ ਭਾਰੀ ਪੈਣ ਲੱਗੀਆਂ ਹਨ। ਕਮਿਸ਼ਨ ਨੇ ਕਮਿਸ਼ਨਰ ਜਲੰਧਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਮਾਮਲੇ ਦੀ ਜਾਂਚ ਕਰਨ। ਚੰਨੀ ਦੀ ਸ਼ਿਕਾਇਤ ‘ਤੇ ਜਿੱਥੇ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਦੂਜੇ ਪਾਸੇ ਟਿੱਪਣੀ ਦਾ ਨੋਟਿਸ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਕਰ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ
