ਚੰਡੀਗੜ੍ਹ, 15 ਅਪ੍ਰੈਲ-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਐੱਮ. ਐੱਸ.ਪੀ. ਗਰੰਟੀ ਹਫ਼ਤੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਅੱਜ ਸੰਗਰੂਰ, ਮੁਕਤਸਰ, ਫ਼ਾਜ਼ਿਲਕਾ ਅਤੇ ਹੁਸ਼ਿਆਰਪੁਰ 4 ਜ਼ਿਲ੍ਹਿਆਂ ‘ਚ 6 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸਥਾਨਕ ਅਧਿਕਾਰੀਆਂ ਰਾਹੀਂ ਭੇਜੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ‘ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਫ਼ਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ, ਮੁਕਤਸਰ ਦੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਧਾਨ ਮਦਨ ਲਾਲ ਸਮੇਤ ਹੋਰ ਸਥਾਨਕ ਆਗੂ ਸ਼ਾਮਿਲ ਸਨ।
Related Posts
ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਜ ਸਿਵਲ ਹਸਪਤਾਲ ਤਪਾ ਦਾ ਦੌਰਾ
ਤਪਾ ਮੰਡੀ, 12 ਮਾਰਚ (ਪ੍ਰਵੀਨ ਗਰਗ)- ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਲਕਾ ਭਦੌੜ ਦੇ ਵਿਧਾਇਕ ਲਾਭ…
Mostbet Bangladesh Application For Android And Ios
Mostbet Bangladesh Application For Android And IosMobile browser betting is noted because of its convenience and compatibility with all devices.…

ਭਾਜਪਾ ਦੇ ਸੂਬੇ ਤੋਂ ਲੈਕੇ ਜਿਲਾ ਅਹੁਦੇਦਾਰਾਂ ਦੀਆਂ 3 ਜਨਵਰੀ ਨੂੰ ਹੋਣਗੀਆਂ ਵੱਖ-ਵੱਖ ਬੈਠਕਾਂ
ਚੰਡੀਗੜ੍ਹ, 1 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ‘ਚ 3 ਜਨਵਰੀ 2024 ਨੂੰ…