ਅੰਮ੍ਰਿਤਸਰ, 15 ਅਪ੍ਰੈਲ -ਬੀਤੇ ਕੱਲ੍ਹ ਖ਼ਾਲਸਾ ਸਾਜਣਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬੀ ਹਾਲਤ ਵਿਚ ਜਾਣ ਨੂੰ ਸਿੱਖ ਮਰਯਾਦਾ ਅਤੇ ਗੁਰੂ ਘਰ ਦੇ ਸਤਿਕਾਰ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਗੁਰੂ ਘਰ ਦੇ ਸਤਿਕਾਰ ਨੂੰ ਭੁੱਲਣਾ ਸੰਵਿਧਾਨਕ ਅਹੁਦੇ ਦੀ ਤੌਹੀਨ ਹੋਣ ਦੇ ਨਾਲ-ਨਾਲ ਅਨੈਤਿਕਤਾ ਦੀ ਸਿਖ਼ਰ ਵੀ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਭਗਵੰਤ ਮਾਨ ਦੇ ਸ਼ਰਾਬ ਪੀ ਕੇ ਤਖ਼ਤ ਸਾਹਿਬ ‘ਤੇ ਮੱਥਾ ਟੇਕਣ ਜਾਣ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਫ਼ ਨਜ਼ਰ ਆਇਆ ਹੈ ਕਿ ਉਨ੍ਹਾਂ ਨੇ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ ਅਤੇ ਇਸੇ ਕਰਕੇ ਹੀ ਉਹ ਠੀਕ ਢੰਗ ਨਾਲ ਗੱਲਬਾਤ ਨਹੀਂ ਕਰ ਪਾ ਰਹੇ ਸਨ। ਮੁੱਖ ਮੰਤਰੀ ਦਾ ਗੁਰੂ ਘਰ ਵਿਖੇ ਸ਼ਰਾਬ ਦਾ ਸੇਵਨ ਕਰਕੇ ਜਾਣਾ ਸਿੱਖ ਮਰਯਾਦਾ ਦਾ ਉਲੰਘਣ ਹੈ, ਜਿਸ ਨੇ ਦੇਸ਼ ਦੁਨੀਆ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
Related Posts
Olympics 2024 : ਮੈਂ ਦੋ ਦਿਨ ਤਕ ਕੁਝ ਨਹੀਂ ਖਾਧਾ, ਪਾਣੀ ਵੀ ਨਹੀਂ ਪੀਤਾ, ਨਿਖ਼ਤ ਜ਼ਰੀਨ ਨੇ ਹਾਰ ਤੋਂ ਬਾਅਦ ਦੱਸੀ ਸੱਚਾਈ
ਨਵੀਂ ਦਿੱਲੀ : ਭਾਰਤ ਨੂੰ ਪੈਰਿਸ ਓਲੰਪਿਕ-2024 ‘ਚ ਮੁੱਕੇਬਾਜ਼ੀ ‘ਚ ਨਿਖ਼ਤ ਜ਼ਰੀਨ ਤੋਂ ਤਮਗੇ ਦੀ ਉਮੀਦ ਸੀ। ਵਿਸ਼ਵ ਚੈਂਪੀਅਨਸ਼ਿਪ ‘ਚ…
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸ਼ੁਰੂ
ਨਵੀਂ ਦਿੱਲੀ, 26 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ…
ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਕਿਸਾਨਾਂ ਨੇ ਦਿੱਤਾ ਧਰਨਾ
ਲੁਧਿਆਣਾ – ਪੰਜਾਬ ਅੰਦਰ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਹੇਠ…