ਨਵੀਂ ਦਿੱਲੀ, 16 ਅਪ੍ਰੈਲ (ਬਿਊਰੋ)- ਸਾਬਕਾ ਕ੍ਰਿਕਟਰ ਅਤੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ ਰਾਜ ਸਭਾ ਦੀ ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣਗੇ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, ‘ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖ਼ਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ।
ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦ।’ ਦੱਸ ਦੇਈਏ ਕਿ ਹਰਭਜਨ ਸਿੰਘ ਕੁੱਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜਸਭਾ ਮੈਂਬਰ ਚੁਣੇ ਗਏ ਹਨ।