ਤਪਾ ਮੰਡੀ, 16 ਅਪ੍ਰੈਲ (ਬਿਊਰੋ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀ ਜਨਤਾ ਨੂੰ ਰਾਹਤ ਦਿੰਦਿਆਂ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਮਾਗਮ ਤੋਂ ਬਾਅਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਸਰਕਾਰ ਬਣੇ ਨੂੰ ਅਜੇ ਇਕ ਮਹੀਨਾ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਵਿਚ ਕੀਤੇ ਵਾਅਦੇ ਮੁਤਾਬਿਕ ਇਕ ਮਹੀਨੇ ਦੀ 300 ਅਤੇ ਦੋ ਮਹੀਨਿਆਂ ਦੇ 600 ਯੂਨਿਟ ਹਰ ਘਰ ਨੂੰ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੇ ਮੁਫ਼ਤ ਐਲਾਨ ਕਰਨ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ ਕਰਕੇ ਸੂਬੇ ਦੀ ਜਨਤਾ ਨੂੰ ਦਿੱਤੀ ਰਾਹਤ : ਵਿਧਾਇਕ ਉੱਗੋਕੇ
