ਨਵੀਂ ਦਿੱਲੀ, 16 ਅਪ੍ਰੈਲ-ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਕਹਿਣਾ ਹੈ ਕਿ ਦਿੱਲੀ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਲੋਕਾਂ ਨੂੰ 300 ਯੂਨਿਟ ਬਿਜਲੀ ਦੀ ਮੁਫ਼ਤ ਮਿਲੇਗੀ। ਮੈਂ ਭਗਵੰਤ ਮਾਨ ਦੀ ਸਰਕਾਰ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੀ ਪਹਿਲੀ ਗਾਰੰਟੀ ਪੰਜਾਬ ‘ਚ ਲਾਗੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਮੈਂ ਵਿਰੋਧੀ ਧਿਰਾਂ ਨੂੰ ਬੱਸ ਇਹ ਹੀ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ‘ਚ ਅੱਜ ਇਨ੍ਹਾਂ ਲੋਕਾਂ ਨੇ ਉਹ ਹਾਲਤ ਕਰ ਦਿੱਤੀ ਹੈ ਕਿ ਪੰਜਾਬ ਨੂੰ ਫ਼ਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਅਤੇ ਫ਼ਿਰ ਤੋਂ ਖ਼ੁਸ਼ਹਾਲ ਅਤੇ ਰੰਗਲਾ ਬਣਾਉਣ ‘ਚ ਆਮ ਆਦਮੀ ਪਾਰਟੀ ਨੂੰ ਬਹੁਤ ਮਿਹਨਤ ਕਰਨ ਪਵੇਗੀ ਅਤੇ ਆਮ ਆਦਮੀ ਪਾਰਟੀ ਮਿਹਨਤ ਦੇ ਲਈ ਤਿਆਰ ਹੈ।
ਸਰਕਾਰ ਨੇ ਆਪਣੀ ਪਹਿਲੀ ਗਾਰੰਟੀ ਪੰਜਾਬ ‘ਚ ਲਾਗੂ ਕਰ ਦਿੱਤੀ ਹੈ: ਰਾਘਵ ਚੱਢਾ
