ਨਵੀਂ ਦਿੱਲੀ, 17 ਅਪ੍ਰੈਲ-ਭਾਜਪਾ ਆਗੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਭਾਜਪਾ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਰਾਘਵ ਚੱਢਾ ਨੂੰ ਕਿਹਾ ਹੈ ਕਿ ਉਹ ਤਿੰਨ ਦਿਨ ‘ਚ ਜਨਤਕ ਤੌਰ ‘ਤੇ ਮੁਆਫ਼ੀ ਮੰਗੇ। ਉਨ੍ਹਾਂ ਨੇ ਕਿਹਾ ਹੈ ਕਿ ਮੁਆਫ਼ੀ ਨਾ ਮੰਗਣ ‘ਤੇ ਕੇਸ ਦਰਜ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਦਿੱਲੀ ਦੇ ਵਿਚ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਇਸ ਦੌਰਾਨ ਭਾਜਪਾ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਇਸ ਤੋਂ ਬਾਅਦ ਭਾਜਪਾ ਆਗੂ ਅਸ਼ੋਕ ਸਰੀਨ ਨੇ ਲੀਗਲ ਨੋਟਿਸ ਭੇਜਿਆ ਹੈ।
Related Posts
VIRAL VIDEO : ਲਾੜੇ ਦੇ ਸਵਾਗਤ ‘ਚ ਉਡਾਏ 20 ਲੱਖ ਰੁਪਏ !
ਸਿਧਾਰਥਨਗਰ : ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਦਰ ਥਾਣਾ ਖੇਤਰ…
ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰ.ਟੀ.ਏ. ਅਫ਼ਸਰ ਨੂੰ ਕੀਤਾ ਸਸਪੈਂਡ
ਬਠਿੰਡਾ, 27 ਮਈ- ਪੰਜਾਬ ਦਾ ਮੰਤਰੀ ਮੰਡਲ ਹਰ ਦਿਨ ਐਕਸ਼ਨ ‘ਚ ਨਜ਼ਰ ਆ ਰਿਹਾ ਹੈ। ਹੁਣ ਵੀ ਪੰਜਾਬ ਦੇ ਟਰਾਂਸਪੋਰਟ…
ਅਹਿਮ ਖ਼ਬਰ : ਅੱਜ ਤੋਂ ‘ਸ਼ਹੀਦ ਭਗਤ ਸਿੰਘ’ ਦੇ ਨਾਂ ਨਾਲ ਜਾਣਿਆ ਜਾਵੇਗਾ ‘ਚੰਡੀਗੜ੍ਹ ਏਅਰਪੋਰਟ’
ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ…