ਨਵੀਂ ਦਿੱਲੀ, 17 ਅਪ੍ਰੈਲ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ। ਇਸ ਦੇ ਨਾਲ ਰਾਹੁਲ ਗਾਂਧੀ ਨੇ ਇਕ ਵਾਰ ਫ਼ਿਰ ਮੰਗ ਕਿ ਮਿ੍ਰਤਕ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਸੰਬੰਧੀ ਰਾਹੁਲ ਗਾਂਧੀ ਵਲੋਂ ਟਵੀਟ ਕੀਤਾ ਗਿਆ। ਟਵੀਟ ’ਚ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹ ਸੀ ਕਿ ਕੋਰੋਨਾ ਦੌਰਾਨ ਸਰਕਾਰ ਦੀ ਲਾਪਰਵਾਹੀ ਕਾਰਨ 5 ਲੱਖ ਨਹੀਂ ਸਗੋਂ 40 ਲੱਖ ਭਾਰਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਫਰਜ਼ ਨਿਭਾਓ, ਮੋਦੀ ਜੀ-ਹਰ ਪੀੜਤ ਪਰਿਵਾਰ ਨੂੰ 4 ਲੱਖ ਦਾ ਮੁਆਵਜ਼ਾ ਦਿਓ।
ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ: ਰਾਹੁਲ ਗਾਂਧੀ
