ਨਵੀਂ ਦਿੱਲੀ, 18 ਅਪ੍ਰੈਲ – ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਸੁਪਰੀਮ ਕੋਰਟ ਵਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ | ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਨਾਲ ਹੁਣ ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ | ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਨੇ ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ |
ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
