ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਮ ਆਦਮੀ ਪਾਰਟੀ ਦੇ ਮਲੋਟ ਦੇ 3 ਆਗੂ ਸਸਪੈਂਡ

aap/nawanpunjab.com

ਮਲੋਟ, 18 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਬਾਮ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਮਲੋਟ ਦੇ ਪੁਰਾਣੇ ਅਤੇ ਸੀਨੀਅਰ ਆਮ ਆਦਮੀ ਪਾਰਟੀ ਆਗੂਆਂ ਨੂੰ ਸਸਪੈਂਡ ਕਰ ਦਿੱਤਾ ਹੈ । ਸਸਪੈਂਡ ਕੀਤੇ ਗਏ ਪੱਤਰ ਵਿਚ ਜਗਦੇਵ ਸਿੰਘ ਬਾਮ ਨੇ ਲਿਖਿਆ ਹੈ ਕਿ ਉਨ੍ਹਾਂ ਵਲੋਂ ਹਲਕਾ ਮਲੋਟ ਤੋਂ ਪਾਰਟੀ ਲਈ ਚੁਣੇ ਗਏ ਐਮ. ਐਲ. ਏ. ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਘਰ ਅੱਗੇ ਬਿਨਾਂ ਕਾਰਨ ਟੈਂਟ ਲਗਾ ਕੇ ਧਰਨਾ ਦਿੱਤਾ ਗਿਆ ।

ਜਿਸ ਨਾਲ ਪਾਰਟੀ ਅਤੇ ਸਰਕਾਰ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਦੇ ਚੱਲਦਿਆਂ ਸਪਸ਼ਟ ਹੈ ਕਿ ਉਕਤ ਆਗੂ ਕਿਸੇ ਪਾਰਟੀ ਵਿਰੋਧੀ ਧਿਰ ਦੇ ਇਸ਼ਾਰੇ ‘ਤੇ ਬਿਨਾ ਕਾਰਨ ਧਰਨਾ ਲਾ ਕੇ ਪਾਰਟੀ ਅਤੇ ਸਰਕਾਰ ਦਾ ਅਕਸ ਖ਼ਰਾਬ ਕਰ ਰਹੇ ਹਨ । ਜ਼ਿਲ੍ਹਾ ਪ੍ਰਧਾਨ ਨੇ ਬਲਾਕ ਪ੍ਰਧਾਨ ਮਲੋਟ ਰਜੀਵ ਉੱਪਲ, ਆਮ ਆਦਮੀ ਪਾਰਟੀ ਮਲੋਟ ਦੇ ਸਕੱਤਰ ਸਾਹਿਲ ਮੋਗਾ ਅਤੇ ਗੁਰਮੇਲ ਸਿੰਘ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਹੈ।

Leave a Reply

Your email address will not be published. Required fields are marked *