ਮੋਹਾਲੀ, 18 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਪਹੁੰਚੇ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਿਆ। ਗੱਲਬਾਤ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਜਥੇਦਾਰ ਜੀ ਸਿਹਤਯਾਬ ਹੋ ਰਹੇ ਹਨ ਅਤੇ ਉਨ੍ਹਾਂ ਨੇ ਖ਼ੁਦ ਵੀ ਕਿਹਾ ਕਿ ਉਹ ਪੂਰੀ ਚੜ੍ਹਦੀਕਲਾ ਵਿਚ ਹਨ।
ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ ਸੁਖਬੀਰ
