ਤਪਾ ਮੰਡੀ, 7 ਜੁਲਾਈ (ਦਲਜੀਤ ਸਿੰਘ)- ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਇਆ ਵੱਖੋਂ – ਵੱਖ ਪਾਰਟੀਆਂ ਵਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਚੋਣਾਂ ਵਿਚ ਸ਼ਾਨਦਾਰ ਤਰੀਕੇ ਨਾਲ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣ ਸਕੇ । ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਦੀ ਪ੍ਰੇਰਨਾ ਸਦਕਾ ਨੇੜਲੇ ਪਿੰਡ ਢਿਲਵਾਂ ਤੋਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਭਾਜਪਾ ਨੂੰ ਅਲਵਿਦਾ ਆਖ ਕਿ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ , ਜਿੰਨਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ ।
ਭਾਜਪਾ ਛੱਡ ਕੇ ਆਏ ਨੌਜਵਾਨਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਿਰਪਾਉ ਪਾਕੇ ਕੀਤਾ ਸਨਮਾਨਿਤ
