ਚੰਡੀਗੜ੍ਹ, 19 ਅਪ੍ਰੈਲ-ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਹਾਲਤ ਖ਼ਰਾਬ ਹੈ। ਸਿੱਧੂ ਨੇ ਕਿਹਾ ਕਿ ਕਬੱਡੀ ਜੇਲ੍ਹਾਂ ‘ਚੋਂ ਚੱਲ ਰਹੀ ਹੈ। ਪਾਰਟੀ ਵਰਕਰਾਂ ਨੂੰ ਕੋਈ ਵੀ ਮਾਰ ਦਿੰਦਾ ਹੈ। ਟਰੱਕ ਯੂਨੀਅਨਾਂ ‘ਤੇ ਕਬਜ਼ੇ ਹੋ ਰਹੇ ਹਨ। ਪੰਜਾਬ ਅੰਦਰ ਲਾਅ ਐਂਡ ਆਰਡਰ ਕਿੱਥੇ ਹੈ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਉਹ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਜਾਣਾ ਚਾਹੁਣ ਤਾਂ ਮੈਂ ਪਿੱਛੇ ਹਟ ਜਾਵਾਂਗਾ ਤੇ ਉਨ੍ਹਾਂ ਨੂੰ ਅੱਗੇ ਲਾ ਕੇ ਜਾਵਾਂਗੇ ਪਰ ਅਸੀਂ ਪੰਜਾਬ ਦੇ ਮੁੱਦਿਆਂ ‘ਤੇ ਰਾਜਪਾਲ ਨੂੰ ਜ਼ਰੂਰ ਮਿਲਾਂਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਸਭ ਦੇ ਘਰ ਜਾ ਰਹੇ, ਜਿਸ ਦਿਨ ਮੇਰੇ ਘਰ ਆਉਣਗੇ ਮੈਂ ਜ਼ਰੂਰ ਮਿਲਾਂਗਾ।