ਅਜਨਾਲਾ,20 ਅਪ੍ਰੈਲ (ਬਿਊਰੋ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਭੈਣੀਆਂ ਨੇੜੇ ਬੀ.ਐੱਸ .ਐਫ ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਰਕਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਧੀ ਰਾਤ ਨੂੰ ਜਦੋਂ ਬੀ.ਐੱਸ.ਐਫ ਜਵਾਨਾਂ ਨੇ ਡਰੋਨ ਦੀ ਹਲਚਲ ਦੇਖੀ ਤਾਂ ਉਨ੍ਹਾਂ ਵਲੋਂ ਤੁਰੰਤ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੀ ਸਾਈਡ ਨੂੰ ਚਲਾ ਗਿਆ। ਸਵੇਰੇ ਦਿਨ ਚੜ੍ਹਦਿਆਂ ਹੀ ਬੀ.ਐੱਸ.ਐਫ ਅਤੇ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਤੇ ਅਜਨਾਲਾ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ
![drown/nawanpunjab.com](https://nawanpunjab.com/wp-content/uploads/2022/04/drown-1.jpg)