ਦਿੱਲੀ ਦੀ ਤਰਜ਼ ‘ਤੇ ਕੋਰੋਨਾ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਵੇ ਕੈਪਟਨ ਸਰਕਾਰ : ਚੀਮਾ

harpal cheema/nawanpunjab.com

ਸੰਗਰੂਰ, 7 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਕੋਵਿਡ ਪੀੜਤ ਮ੍ਰਿਤਕਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਸਭ ਤੋਂ ਪਹਿਲਾ ਯੋਜਨਾ ਲਾਗੂ ਕਰਨ ਦਾ ਸਵਾਗਤ ਕਰਦਿਆਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਵੀ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ।

ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਵਜੋਂ ਦਿੱਤੇ ਜਾਣਗੇ।

Leave a Reply

Your email address will not be published. Required fields are marked *