ਚੰਡੀਗੜ੍ਹ, 20 ਅਪਰੈਲ- ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਪ੍ਰਤੀਬੱਧ ਹੈ। ਸਰਕਾਰ ਇਹ ਯਕੀਨੀ ਕਰ ਰਹੀ ਹੈ ਕਿ ਸੂਬੇ ਵਿਚ ਸਾਰੇ ਧਰਮ ਅਤੇ ਸੰਪ੍ਰਦਾਵਾਂ ਦੇ ਲੋਕ ਭਾਈਚਾਰੇ ਨਾਲ ਰਹਿਣ ਅਤੇ ਉਨ੍ਹਾਂ ਨੂੰ ਆਪਣੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਮਾਨ ਮੌਕੇ ਮਿਲਣ। ਹਰਿਆਣਾ ਸਰਕਾਰ ਨੇ ਹੋਰ ਭਾਈਚਾਰਿਆਂ
ਦੇ ਨਾਲ ਸਿੱਖ ਸਮੂਦਾਏ ਦੇ ਲੋਕਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਪਹਿਲੀ ਵਾਰ ਹੈ ਕਿ ਕਿਸੀ ਸਰਕਾਰ ਨੇ ਮਹਾਨ ਗੁਰੂਆਂ ਅਤੇ ਸੰਤਾਂ ਦੀ ਅਧਿਆਤਮਕ ਸਿਖਿਆਵਾਂ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਵੱਡੇ ਪੱਧਰ ‘ਤੇ ਪ੍ਰੋਗ੍ਰਾਮ ਕਰਨ ਦਾ ਫੈਸਲਾ ਕੀਤਾ ਹੈ। ਨੌਵੇਂ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ 24 ਅਪ੍ਰੈਲ ਨੂੰ ਪਾਣੀਪਤ ਵਿਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਪ੍ਰੋਗ੍ਰਾਮ ਨੂੰ ਲੈ ਕੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦੇਸ਼ ਅਤੇ ਸੂਬਾਵਾਸੀਆਂ ਨੂੰ ਇਸ ਪ੍ਰੋਗ੍ਰਾਮ ਵਿਚ ਸ਼ਰੀਕ ਹੋਣ ਦੀ ਅਪੀਲ ਕੀਤੀ ਹੈ।
ਹਰਿਆਣਾ ਦਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਇਕ ਵਿਸ਼ੇਸ਼ ਸਬੰਧ ਹੈ ਕਿਉਂਕਿ ਗੁਰੂ ਤੇਗ ਬਹਾਦੁਰ ਜੀ ਦੇ ਨਾਂਅ ਨਾਲ ਰਾਜ ਵਿਚ 30 ਤੋਂ ਵੱਧ ਗੁਰੂਦੁਆਰੇ ਹਨ। ਹਰਿਆਣਾ ਸਰਕਾਰ ਨੇ ਸਮੇਂ-ਸਮੇਂ 'ਤੇ ਇੰਨ੍ਹਾ ਇਤਿਹਾਸਕ ਗੁਰੂਦੁਆਰਿਆਂ ਨੂੰ ਸੰਜੋਏ ਰੱਖਣ ਲਈ ਫੈਸਲੇ ਕੀਤੇ ਹਨ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਾਲ ਹੀ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਂਅ 'ਤੇ ਇਕ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ
ਰਾਹੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ‘ਤੇ ਖੋਜ ਕੰਮ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਦੀ ਜੀਵਨੀ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇਗਾ ਅਤੇ ਸਮਾਜ ਵਿਸ਼ੇਸ਼ ਕਰਕੇ ਨੌਜੁਆਨਾਂ ਦੇ ਨਾਲ ਸਾਂਝਾ ਕੀਤਾ ਜਾ ਸਕੇਗਾ।
ਮੁੱਖ ਮੰਤਰੀ ਨੇ ਹਰਿਆਣਾ ਵਿਚ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜੀਅਮ ਬਣਾਏ ਜਾਣ ਦਾ ਵੀ ਐਲਾਨ ਕੀਤਾ ਹੈ। ਇਸ ਵਿਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ ਦੀ ਸਿਖਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ। ਸਿੱਖ ਗੁਰੂਆਂ ਦਾ ਇਤਿਹਾਸ ਅਤੇ ਉਨ੍ਹਾਂ ਦੀ ਸਿਖਿਆਵਾਂ ਨਾ ਸਿਰਫ ਸਾਡੇ ਲਈ ਇਕ ਦੁਰਲਭ ਵਿਰਾਸਤ ਹੈ ਸਗੋ ਇਕ ਮਜਬੂਤ ਅਤੇ ਨੈਤਿਕ ਰੂਪ ਨਾਲ ਪ੍ਰਬੁੱਧ ਸਮਾਜ ਦੇ ਨਿਰਮਾਣ ਲਈ ਸੱਭ ਤੋਂ ਮਹਤੱਵਪੂਰਣ ਨੀਂਆਂ ਵਿੱਚੋਂ ਇਕ ਹੈ। ਇਸ ਤੋਂ ਇਲਾਵਾ, ਕੇਂਦਰ ਅਤੇ ਰਾਜ ਸਰਕਾਰ ਸੂਬੇ ਨੂੰ ਧਾਰਮਿਕ ਅਤੇ ਸੈਰ-ਸਪਾਟਾ ਦੇ ਲਿਹਾਜ ਨਾਲ ਵਿਸ਼ਵ ਨਕਸ਼ੇ 'ਤੇ ਲਿਆਉਣ ਦੀ ਕਵਾਇਦ ਵਿਚ ਜੁਟੀ ਹੈ। ਇਸ ਦੇ ਲਈ ਵੱਖ-ਵੱਖ ਪੜਾਆਂ ਵਿਚ ਕਈ ਵਿਕਾਸ ਕੰਮ ਜਾਰੀ ਹਨ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਸਾਹਿਬਜਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਨਮਾਨ ਦੇਣ ਲਈ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਇਤਿਹਾਸਕ ਫੈਸਲਾ ਕੀਤਾ ਹੈ।
ਵਰਨਣਯੋਗ ਹੈ ਕਿ ਹਰਿਆਣਾ ਸਰਕਾਰ ਸਮੇਂ-ਸਮੇਂ 'ਤੇ ਪੂਰੇ ਹਰਿਆਣਾ ਵਿਚ ਜਨਤਕ ਸਭਾਵਾਂ, ਸਮਾਰੋਹਾਂ, ਸੈਮੀਨਾਰਾਂ ਦੇ ਆਯੋਜਨ ਕਰਕੇ ਧਾਰਮਿਕ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਰਹੀ ਹੈ। ਇਸ ਤੋਂ ਇਲਾਵਾ, ਹਰਿਆਣਾ ਵਿਚ ਮਹਾਪੁਰਸ਼ਾਂ ਦੀ ਜੈਯੰਤੀ ਮਨਾਉਣ ਲਈ ਇਕ ਵਿਸ਼ੇਸ਼ ਯੋਜਨਾ ਸੰਤ ਮਹਾਪੁਰਸ਼ ਵਿਚਾਰ ਪ੍ਰਸਾਰ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸੋਚ ਹੈ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਹੋ ਧਾਰਮਿਕ ਗੁਰੂਆਂ ਅਤੇ ਸੰਤਾਂ ਦੀ ਸਿਖਿਆਵਾਂ, ਵਿਚਾਰਧਾਰਾਵਾਂ ਅਤੇ ਦਰਸ਼ਨ ਨੂੰ ਸਮਾਜ ਵਿਚ ਪ੍ਰਚਾਰਿਤ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਸੰਸਥਾਨ ਵੀ ਇਸ ਦਿਸ਼ਾ ਵਿਚ ਮਹਤੱਵਪੂਰਣ ਭੁਮਿਕਾ ਨਿਭਾ ਰਹੇ ਹਨ।