ਡਾ.ਚੀਮਾ ਨੇ ਪੰਜਾਬ ਪੁਲਿਸ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਲਾਏ ਨਿਸ਼ਾਨੇ

chemma/nawanpunjab.com

ਚੰਡੀਗੜ੍ਹ, 20 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਟਵੀਟ ਕਰਕੇ ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਕਿ ਇਸ ਸਮੇਂ ਪੰਜਾਬ ਦੀ ਸੱਤਾਧਾਰੀ ਪਾਰਟੀ ਹੈ, ਉਸ ਵਲੋਂ ਪੰਜਾਬ ਪੁਲਿਸ ਦੀ ਵਰਤੋਂ ਆਪਣੇ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਤੋਂ ਲੈ ਕੇ ਮੀਡੀਆ ਵਾਲਿਆਂ ਤੱਕ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾ ਰਿਹਾ। ਇਸ ਦੌਰਾਨ ਅਕਾਲੀ ਦਲ ਵਲੋਂ ‘ਆਪ’ ਦੀ ਇਸ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਐਮਰਜੈਂਸੀ ਵਰਗੀ ਸਥਿਤੀ ਪੈਦਾ ਨਾ ਕਰਨ।

Leave a Reply

Your email address will not be published. Required fields are marked *