ਨਵੀਂ ਦਿੱਲੀ, 20 ਅਪ੍ਰੈਲ-ਕੁਮਾਰ ਵਿਸ਼ਵਾਸ ‘ਤੇ ਹੋਈ ਕਾਰਵਾਈ ਨੂੰ ਲੈ ਕੇ ਭਾਜਪਾ ਦੇ ਸੁਭਾਸ਼ ਸ਼ਰਮਾ ਵਲੋਂ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਾਂ ਕਮਾਲ ਹੈ ਕਿ ਅਰਵਿੰਦ ਕੇਜਰੀਵਾਲ ਆਪਣੀ ਨਿੱਜੀ ਦੁਸ਼ਮਣੀ ਕੱਢਣ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ। ਪਹਿਲਾਂ ਤਜਿੰਦਰ ਬੱਗਾ ਹੁਣ ਡਾ. ਕੁਮਾਰ ਵਿਸ਼ਵਾਸ ਦੇ ਘਰ ਪੁਲਿਸ ਨੂੰ ਜਾਣਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗੇ ਪੂਰੇ ਗੋਢੇ ਟੇਕ ਦਿੱਤੇ ਹਨ। ਪੰਜਾਬ ਦਾ ਰੱਬ ਰਾਖਾ।
ਅਰਵਿੰਦ ਕੇਜਰੀਵਾਲ ਆਪਣੀ ਨਿੱਜੀ ਦੁਸ਼ਮਣੀ ਕੱਢਣ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ:ਸੁਭਾਸ਼ ਸ਼ਰਮਾ
