ਲੁਧਿਆਣਾ, 22 ਅਪ੍ਰੈਲ -ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਦੋਸ਼ੀਆਂ ‘ਚ ਦੋ ਔਰਤਾਂ ਅਤੇ ਬੈਂਸ ਦੇ ਦੋ ਭਰਾ ਵੀ ਸ਼ਾਮਿਲ ਹਨ। ਬੀਤੇ ਦਿਨ ਅਦਾਲਤ ਵਲੋਂ ਬੈਂਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਨੂੰ ਧਾਰਾ 174 ਏ ਤਹਿਤ ਨਾਮਜ਼ਦ ਕੀਤਾ ਗਿਆ।
ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਅਪਰਾਧਿਕ ਮਾਮਲਾ ਕੀਤਾ ਦਰਜ
