ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਸਰਕਾਰ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ, ਪ੍ਰਾਈਵੇਟ ਕਾਰ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਸ ਤੋਂ ਛੋਟ ਹੋਵੇਗੀ। ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮਾਸਕ ਪਾਉਣਾ ਫ਼ਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਵੀਰਵਾਰ ਨੂੰ ਦਿੱਲੀ ‘ਚ ਕੋਵਿਡ ਦੇ 975 ਮਾਮਲੇ ਸਾਹਮਣੇ ਆਏ, ਜੋ ਦੇਸ਼ ਦੇ ਕੁੱਲ ਮਾਮਲਿਆਂ ਦੇ 45 ਫ਼ੀਸਦੀ ਦੇ ਕਰੀਬ ਹਨ।
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮਾਸਕ ਪਾਉਣਾ ਫ਼ਿਰ ਤੋਂ ਲਾਜ਼ਮੀ
