ਚੰਡੀਗੜ੍ਹ, 23 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ‘ਚ ਜੁਗਾੜੂ-ਰਹਿੜੀਆਂ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਅਜਿਹੇ ਸਖ਼ਤ ਫ਼ੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ
