ਹਿਮਾਚਲ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

kejriwal/nawanpunjab.com

ਕਾਂਗੜਾ, 23 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦਾ ਕਹਿਣਾ ਹੈ ਕਿ ਭਾਜਪਾ ਅਤੇ ਕਾਂਗਰਸ ਨੇ ਲੁੱਟਣ ਦੀ ਕੋਈ ਕਸਰ ਨਹੀਂ ਛੱਡੀ, ਅੱਜ ਹਿਮਾਚਲ ਪ੍ਰਦੇਸ਼ ਦੀ ਜੋ ਹਾਲਤ ਹੈ ਉਹ ਭਾਜਪਾ ਅਤੇ ਕਾਂਗਰਸ ਦੀ ਵਜ੍ਹਾ ਨਾਲ ਹੈ। ਦੋਵੇਂ ਪਾਰਟੀਆਂ ਮਿਲ ਕੇ ਮੈਨੂੰ ਗਾਲ੍ਹਾਂ ਕੱਢ ਰਹੀਆਂ ਹਨ। ਮੈਂ ਹਿਮਾਚਲ ਨੂੰ ਨਹੀਂ ਲੁੱਟਿਆ ਹੈ। ਤੁਹਾਨੂੰ ਲੋਕਾਂ ਨੂੰ (ਭਾਜਪਾ-ਕਾਂਗਰਸ) ਨੇ ਲੁੱਟਿਆ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਜੈ ਰਾਮ ਠਾਕੁਰ ਨੇ ਟਵੀਟ ਕਰਕੇ ਕਿਹਾ ਕਿ ਹਿਮਾਚਲ ‘ਚ ਦਿੱਲੀ ਮਾਡਲ ਨਹੀਂ ਚੱਲੇਗਾ। ਦਿੱਲੀ ਮਾਡਲ ਦਾ ਮਤਲਬ ਈਮਾਨਦਾਰ ਸਰਕਾਰ ਹੈ, ਮੈਂ ਤੁਹਾਨੂੰ ਪੁੱਛਦਾ ਹਾਂ ਕਿ ਹਿਮਾਚਲ ‘ਚ ਤੁਹਾਨੂੰ ਈਮਾਨਦਾਰ ਸਰਕਾਰ ਚਾਹੀਦੀ ਹੈ ਜਾਂ ਨਹੀਂ।

Leave a Reply

Your email address will not be published. Required fields are marked *