ਭਗਵੰਤ ਮਾਨ ਵਲੋਂ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ

aap/nawanpunjab.com

ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਹਤ ਦਿੰਦੇ ਹੋਏ ਉਨ੍ਹਾਂ ਨੇ ਐਲਾਨ ਕੀਤਾ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕੀਤਾ ਹੈ-ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ।”

Leave a Reply

Your email address will not be published. Required fields are marked *