ਲੋਪੋਕੇ, 23 ਅਪ੍ਰੈਲ – ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਖ਼ੇਤਾਂ ‘ਚ ਡਿੱਗਾ ਡਰੋਨ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਤੇ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਖੇਤਾਂ ‘ਚ ਡਰੋਨ ਡਿੱਗਾ ਹੈ। ਮੌਕੇ ‘ਤੇ ਜਾ ਕੇ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਗਿਆ। ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਾਚ ਪੜਤਾਲ ਕੀਤੀ ਜਾ ਰਹੀ। ਇਹ ਡਰੋਨ ਕਿੱਥੋਂ ਆਇਆ। ਸ਼ੱਕ ਇਹ ਵੀ ਪ੍ਰਗਟਾਇਆ ਜਾ ਰਿਹਾ ਇਹ ਡਰੋਨ ਪਾਕਿਸਤਾਨ ਤੋਂ ਆਇਆ ਹੈ।
Related Posts

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 22 ਫਰਵਰੀ ਤੋਂ ਮੁੜ ਅਣਮਿੱਥ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਕੀਤਾ ਐਲਾਨ
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 22 ਫਰਵਰੀ ਨੂੰ ਗੁਰਦਾਸਪੁਰ ‘ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ…

ਡੇਰਾਬੱਸੀ ਤੋਂ ਲਾਪਤਾ ਸੱਤ ਬਚਿਆਂ ਵਿੱਚੋਂ ਦੋ ਸੁਰੱਖਿਅਤ ਘਰ ਪਰਤੇ
ਡੇਰਾਬੱਸੀ,ਇਥੋਂ ਦੇ ਭਗਤ ਸਿੰਘ ਨਗਰ ਤੋਂ ਲਾਪਤਾ ਸੱਤ ਬਚਿਆਂ ਵਿਚੋਂ ਦੋ ਬੱਚੇ ਬੀਤੀ ਰਾਤ ਠੀਕ ਠਾਕ ਘਰ ਪੁੱਜ ਗਏ ਹਨ।…

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ, ਮੁੱਖ ਮੁੱਦਿਆਂ ‘ਤੇ ਹੋਵੇਗਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 10 ਮਈ – ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ…