ਚੰਡੀਗੜ੍ਹ, 25 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦਿੱਲੀ ਦੌਰੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨਿਸ਼ਾਨਾ ਵਿੰਨ੍ਹਿਆ ਹੈ। ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਦਿੱਲੀ ਮਾਡਲ ਦਾ ਅਧਿਐਨ ਕਰਨ ਲਈ ਦੌਰੇ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਜੀ ਪਹਿਲਾਂ ਤੁਹਾਨੂੰ ਪੰਜਾਬ ਦੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਸੀ ਤੇ ਉਨ੍ਹਾਂ ਦੀਆਂ ਖ਼ੂਬੀਆਂ ਤੇ ਕਮਜ਼ੋਰੀਆਂ ਨੂੰ ਦੇਖਣਾ ਚਾਹੀਦਾ ਸੀ।
ਅੱਜ ਦਾ ਸਿਆਸੀ ਡਰਾਮਾ ਹੈ।ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਤੁਸੀਂ ਦਿੱਲੀ ਮਾਡਲ ਨੂੰ ਚੋਣਾਂ ਵਾਲਿਆਂ ਸੂਬਿਆਂ ‘ਚ ਵੇਚਣ ਵਾਸਤੇ ਵੀ ਉੱਥੇ ਵੀਡੀਓ ਤਾਂ ਬਣਾ ਲਓਗੇ ਪਰ ਸੂਬੇ ਦੇ ਸਕੂਲਾਂ ਨੂੰ ਬਹੁਤਾ ਮਦਦਗਾਰ ਨਹੀਂ ਹੈ।