ਐਸ. ਏ. ਐਸ. ਨਗਰ 27 ਅਪ੍ਰੈਲ (ਬਿਊਰੋ)- ਬਾਰ੍ਹਵੀਂ ਸ਼੍ਰੇਣੀ ਦੀ ਪੰਜਾਬ ਦਾ ਇਤਿਹਾਸ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਤੋੜ – ਮੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਤੇ ਛਾਪਣ ਵਾਲੇ ਪਬਲਿਸ਼ਰਾਂ ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇਣ ਵਾਲੇ ਬੋਰਡ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਅੱਜ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ ਗੇਟ ਬੰਦ ਹੋਣ ਦੇ ਚਲਦਿਆਂ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਪੰਜਾਬ ਦੇ ਦਫ਼ਤਰਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਗੇਟ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ‘ਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੇ ਵੱਡੇ ਅਧਿਕਾਰੀ ਪਹੁੰਚ ਚੁੱਕੇ ਹਨ |
ਸਿੱਖ ਇਤਿਹਾਸ ਨੂੰ ਤਰੋੜ ਮਰੋੜ ਕੇ ਪੇਸ਼ ਕਰਨ ਖ਼ਿਲਾਫ਼ ਵਿੱਦਿਆ ਭਵਨ ਦੇ ਦੋਵੇਂ ਗੇਟ ਕੀਤੇ ਬੰਦ
