ਅਲਕਾ ਲਾਂਬਾ ਰੋਪੜ ਥਾਣੇ ’ਚ ਹੋਈ ਪੇਸ਼, ਕਾਂਗਰਸੀਆਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ

alka/nawanpunjab.com

ਰੋਪੜ, 27 ਅਪ੍ਰੈਲ (ਬਿਊਰੋ)- ਰੋਪੜ ਦੇ ਥਾਣੇ ’ਚ ਕਾਂਗਰਸੀ ਨੇਤਾ ਅਲਕਾ ਲਾਂਬਾ ਪੁਲਸ ਦੇ ਸਾਹਮਣੇ ਪੇਸ਼ ਹੋ ਗਈ ਹੈ। ਇਸ ਮੌਕੇ ਉਥੇ ਹੀ ਕਾਂਗਰਸੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਵੀ ਕੀਤਾ ਗਿਆ। ਪੁਲਸ ਨੇ ਕਾਂਗਰਸੀ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ, ਜਿਸ ਤੋਂ ਬਾਅਦ ਕਾਂਗਰਸੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਹਾਲਾਂਕਿ ਇਸ ਦੌਰਾਨ ਇਕ ਵਾਰ ਫਿਰ ਤੋਂ ਕਾਂਗਰਸ ਦੀ ਖਿੱਚੋਤਾਣ ਸਾਹਮਣੇ ਆਈ ਹੈ। ਇਥੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਪੜ ਪਹੰੁਚੇ ਹਾਲਾਂਕਿ ਉਹ ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਦੂਜੇ ਸੀਨੀਅਰ ਨੇਤਾਨਾਂ ਨੂੰ ਨਹੀਂ ਮਿਲੇ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੜਿੰਗ ਦੀ ਤਾਜਪੋਸ਼ੀ ਦੇ ਦਿਨ ਵੀ ਉਨ੍ਹਾਂ ਨੇ ਕਾਂਗਰਸ ਨੇਤਾਵਾਂ ਦੇ ਨਾਲ ਸਟੇਜ ਸ਼ੇਅਰ ਨਹੀਂ ਕੀਤੀ ਸੀ। ਅਲਕਾ ਲਾਂਬਾ ਦੇ ਸਮਰਥਨ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ’ਚ ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਪੂਰੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਪਰ ਕਦੇ ਕਿਸੇ ਮਹਿਲਾ ’ਤੇ ਇਸ ਤਰ੍ਹਾਂ ਕੇਸ ਦਰਜ ਨਹੀਂ ਕੀਤਾ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅਲਕਾ ਲਾਂਬਾ ਨੂੰ ਨਿਸ਼ਾਨਾ ਬਣਾਇਆ, ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਇਹ ਹੈ ਮਾਮਲਾ
ਰੋਪੜ ਥਾਣਾ ਸਦਰ ’ਚ ਆਮ ਆਦਮੀ ਪਾਰਟੀ ਦੇ ਨੇਤਾ ਨੇ ਕੇਸ ਦਰਜ ਕਰਵਾਇਆ ਕਿ ਉਹ ਸਮਰਥਕਾਂ ਦੇ ਨਾਲ ਜਦੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੱਢਣ ਜਾ ਰਹੇ ਸਨ ਤਾਂ ਕੁਝ ਨਕਾਬਪੋਸ਼ ਲੋਕਾਂ ਨੇ ਘੇਰ ਕੇ ਉਨ੍ਹਾਂ ਨੂੰ ਖਾਲਿਸਤਾਨੀ ਕਿਹਾ। ‘ਆਪ’ ਨੇਤਾ ਦਾ ਦਾਅਵਾ ਹੈ ਕਿ ਇਹ ਸਭ ਕੁਝ ਉਦੋਂ ਹੋਇਆ ਜਦੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਕੇਜਰੀਵਾਲ ਦੇ ਵੱਖਵਾਦੀਆਂ ਦੇ ਨਾਲ ਸੰਬੰਧ ਹੋਣ ਦੇ ਦੋਸ਼ ਲਗਾਏ। ਜ਼ਿਕਰਯੋਗ ਹੈ ਕਿ ਰੋਪੜ ਪੁਲਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰ ਦੀ ਸ਼ਿਕਾਇਤ ਦੇ ਆਧਾਰ ’ਤੇ ਕਵਿ ਕੁਮਾਰ ਵਿਸ਼ਵਾਸ ’ਤੇ ਵੱਖ-ਵੱਖ ਧਾਰਾਵਾਂ ਦੇ ਤਹਿਤ 12 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *