ਚੰਡੀਗੜ੍ਹ, 28 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅੱਜ ਉਨ੍ਹਾਂ ਨੇ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਬਾਰੇ ਵਿਧਾਇਕਾਂ ਨੇ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੇ ਆਪਣੇ ਹਲਕੇ ਦੀਆਂ ਕੁੱਝ ਸਮੱਸਿਆਵਾਂ ਵੀ ਦੱਸੀਆਂ, ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
