ਪਟਿਆਲਾ,29 ਅਪ੍ਰੈਲ- ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਨੂੰ ਲੈ ਕੇ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਐੱਸ.ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ-1 ਅਸ਼ੋਕ ਕੁਮਾਰ ਅਤੇ ਸਿਟੀ-2 ਮੋਹਿਤ ਅਗਰਵਾਲ ਅਤੇ ਡੀ.ਐੱਸ.ਪੀ ਨਾਭਾ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਕ ਪਾਸੇ ਆਰੀਆ ਸਮਾਜ ਇਲਾਕੇ ਤੋਂ ਮਾਰਚ ਕੱਢਿਆ ਜਾਣਾ ਹੈ ਅਤੇ ਦੂਜੇ ਪਾਸੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਵ ਸੈਨਾ ਦਾ ਵਿਰੋਧ ਕਰਨ ਲਈ ਮੌਜੂਦ ਸਨ, ਪੁਲਸ ਦੀ ਕੋਸ਼ਿਸ਼ ਹੈ ਕਿ ਰੋਸ ਮਾਰਚ ਨੂੰ ਨਾ ਨਿਕਲਣ ਦਿੱਤਾ ਜਾਵੇ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ।