ਚੋਹਲਾ ਸਾਹਿਬ, 29 ਅਪ੍ਰੈਲ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ‘ਚ ਲਗਾਤਾਰ ਹੋ ਰਹੀ ਦੇਰੀ ਤੇ ਅਫ਼ਸੋਸ ਪ੍ਰਗਟ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਗੱਲਬਾਤ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।ਅੱਜ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ‘ਚ ਹੋ ਰਹੀ ਦੇਰੀ, ਸਿੱਖ ਕੌਮ ਨੂੰ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ।
Related Posts
ਨਿਤੀਸ਼ ਦੇ ਕਾਫਲੇ ’ਚ ਸ਼ਾਮਲ ਵਾਹਨਾਂ ’ਤੇ ਹਮਲਾ
ਪਟਨਾ– ਬਿਹਾਰ ਦੇ ਪਟਨਾ ਜ਼ਿਲ੍ਹੇ ਚ ਗੌਰੀਚੱਕ ਥਾਣਾ ਖੇਤਰ ਅਧੀਨ ਇਕ ਨੌਜਵਾਨ ਦੀ ਹੱਤਿਆ ਤੋਂ ਭੜਕੇ ਸਥਾਨਕ ਲੋਕਾਂ ਨੇ ਮੁੱਖ…
ਕਾਂਗਰਸ ਪਾਰਟੀ ਦਾ ਪੰਜਾਬ ਵਿਚ ਭੋਗ ਪਿਆ, ਹੁਣ ਇਹ ਕਬੀਲਿਆਂ ਤੱਕ ਸੀਮਤ ਹੋਈ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਭੋਗ ਪੈ…
ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ
ਕਰਤਾਰਪੁਰ – ਪੰਜਾਬ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਬੰਦ ਕਰਨ ਲਈ ਜੇਕਰ ਅਸੀਂ ਆਪਣੇ ਘਰਾਂ ਤੋਂ ਸ਼ੁਰੂਆਤ…