ਚੰਡੀਗੜ੍ਹ, 30 ਅਪਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ.ਨੂੰ ਫੌਰੀ ਬਦਲ ਦਿੱਤਾ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।
ਮਾਨ ਸਰਕਾਰ ਨੇ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਬਦਲੇ
