ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਝੜਪ ‘ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ ‘ਚ ਫਿਲਹਾਲ ਸ਼ਾਂਤੀ ਹੈ। ਸ਼ਿਵ ਸੈਨਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਉਥੇ ਸਨ ਅਤੇ ਉਹ ਉਨ੍ਹਾਂ ਦੇ ਵਰਕਰ ਸਨ ਜੋ ਆਪਸ ਵਿਚ ਭਿੜ ਗਏ। ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਪਟਿਆਲਾ ਝੜਪ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ
