ਪਟਿਆਲਾ, 1 ਮਈ – ਲੰਘੇ ਦਿਨੀਂ ਪਟਿਆਲਾ ਦੇ ਮਾਲ ਰੋਡ ‘ਤੇ ਸਥਿਤ ਮਾਤਾ ਕਾਲੀ ਦੇਵੀ ਮੰਦਰ ਵਿਖੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਹਰਕਤ ‘ਚ ਆਏ ਜ਼ਿਲ੍ਹਾ ਤੇ ਪੁਲਸ ਪ੍ਰਸ਼ਾਸਨ ਵਲੋਂ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ ਤੇ ਇਨ੍ਹਾਂ ‘ਚੋਂ ਇਕ ਸਿੱਖ ਪ੍ਰਚਾਰਕ ਵਜੋਂ ਵਿਚਰ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਇਕ ਦਿਨ ਪਹਿਲਾਂ ਕੀਤਾ ਗਿਆ ਸੀ, ਜਿਸ ਦੀ ਪੁਸ਼ਟੀ ਇਕ ਦਿਨ ਪਹਿਲਾਂ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵਲੋਂ ਕੀਤੀ ਜਾ ਚੁੱਕੀ ਹੈ। ਹੁਣ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕੱਲ੍ਹ ਰਾਤ ਨੂੰ ਹੀ ਭਾਈ ਬਰਜਿੰਦਰ ਸਿੰਘ ਪਰਵਾਨਾ ਦੀ ਗ੍ਰਿਫ਼ਤਾਰੀ ਵੀ ਕਰ ਲਈ ਗਈ ਹੈ। ਉਨ੍ਹਾਂ ਨੂੰ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਲੇ ਪੁਖ਼ਤਾ ਜਾਣਕਾਰੀ ਪ੍ਰਾਪਤ ਨਹੀਂ ਹੋ ਰਹੀ ਹੈ।
Related Posts
ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਕੀਤਾ ਪ੍ਰਚਾਰ
ਖਰੜ, 12 ਜਨਵਰੀ (ਬਿਊਰੋ)- ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।…
ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, ‘ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ
ਮੋਰਿੰਡਾ, 24 ਜੁਲਾਈ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ…
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਜੇਲ੍ਹ ਤੋਂ ਬਾਹਰ ਆਏ ਆਰੀਅਨ ਖਾਨ
ਮੁੰਬਈ, 30 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਘਿਰੇ ਸ਼ਾਹਰੁਖ਼ ਦੇ ਬੇਟੇ ਆਰੀਅਨ ਖਾਨ ਅੱਜ ਆਰਥਰ ਰੋਡ ਜੇਲ੍ਹ…