ਪਟਿਆਲਾ, 1 ਮਈ -ਪਟਿਆਲਾ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਵਲੋਂ ਮੈਡੀਕਲ ਲਈ ਹਸਪਤਾਲ ਲਿਜਾਇਆ ਗਿਆ ਹੈ। ਦਸ ਦੇਈਏ ਕਿ ਲੰਘੇ ਦਿਨੀਂ ਪਟਿਆਲਾ ਦੇ ਮਾਲ ਰੋਡ ‘ਤੇ ਸਥਿਤ ਮਾਤਾ ਕਾਲੀ ਦੇਵੀ ਮੰਦਰ ਵਿਖੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਹਰਕਤ ‘ਚ ਆਏ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ ਤੇ ਇਨ੍ਹਾਂ ‘ਚੋਂ ਇਕ ਸਿੱਖ ਪ੍ਰਚਾਰਕ ਵਜੋਂ ਵਿਚਰ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਇਕ ਦਿਨ ਪਹਿਲਾਂ ਕੀਤਾ ਗਿਆ ਸੀ, ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Related Posts
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ
ਮਾਨਸਾ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ ਨੋਟੀਫ਼ਿਕੇਸ਼ਨ ਜਾਰੀ…
ਭਾਰਤੀ ਕਿਸਾਨ ਯੂਨੀਅਨ ਡਕੌਤਾ ਦੇ ਪ੍ਰਧਾਨ ਦੀ ਅਗਵਾਈ ’ਚ ਫਿਰੋਜ਼ਪੁਰ ਸ਼ਹਿਰ ਵਿਖੇ ਰੋਕੀ ਰੇਲ
ਫਿਰੋਜ਼ਪੁਰ, 18 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੇ ਘਰ…
ਕੋਲਾ ਸੰਕਟ ਕਾਰਨ ਤਲਵੰਡੀ ਸਾਬੋ ਦਾ ਇਕ ਯੂਨਿਟ ਬੰਦ, ਪਾਵਰਕਾਮ ਦੇ ਚੇਅਰਮੈਨ ਨੇ ਕਿਹਾ ਨਹੀਂ ਲੱਗਣਗੇ ਕੱਟ
ਪਟਿਆਲਾ,9 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਥਰਮਲ ਪਲਾਂਟਾਂ ’ਚ ਪੈਦਾ ਹੋਏ ਕੋਲਾ ਸੰਕਟ ਦੇ ਚਲਦਿਆਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇਕ…