ਚੰਡੀਗੜ੍ਹ, 2 ਮਈ– ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਦੁਪਹਿਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਚ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਹੋਵੇਗੀ।
ਕੋਰ ਕਮੇਟੀ ਵੱਲੋਂ ਮੀਟਿੰਗ ਦੌਰਾਨ ਸਿੱਖ ਕੈਦੀਆਂ ਦੀ ਰਿਹਾਈ ਦੇ ਮੁੱਦੇ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ‘ਚ ਬਿਜਲੀ ਸੰਕਟ, ਅਮਨ-ਕਾਨੂੰਨ ਦੀ ਅਸਫ਼ਲਤਾ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।