ਮੋਹਾਲੀ, 4 ਮਈ – ਮੋਹਾਲੀ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਦੋਵੇਂ ਗੈਂਗਸਟਰ ਪਿੰਡ ਕਾਊਣੀ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਪੁਲਸ ਮੁਤਾਬਕ ਇਹ ਦੋਵੇਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਫਿਲਹਾਲ ਪੁਲਸ ਵੱਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
