ਚੰਡੀਗੜ੍ਹ, 6 ਮਈ- ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੱਗਾ ਨੂੰ ਉਸ ਦੇ ਦਿੱਲੀ ਵਾਲੇ ਘਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਸ ਦੇ 50 ਦੇ ਕਰੀਬ ਜਵਾਨ ਮੌਜੂਦ ਸਨ। ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਪੁਲਸ ਵਲੋਂ ਉਸ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।
ਦੱਸ ਦੇਈਏ ਕਿ ਇਸ ਗੱਲ ਦੀ ਜਾਣਕਾਰੀ ਬੱਗਾ ਦੇ ਨਜ਼ਦੀਕੀ ਭਾਜਪਾ ਸਾਥੀਆਂ ਨੇ ਟਵਿੱਟਰ ’ਤੇ ਦਿੱਤੀ ਹੈ।