ਬੱਗਾ ਦੀ ਗ੍ਰਿਫ਼ਤਾਰੀ ਤੇ ਪੰਜਾਬ ਪੁਲਿਸ ਦਾ ਬਿਆਨ ਆਇਆ ਸਾਹਮਣੇ

bagga/nawanpunjab.com

ਐੱਸ.ਏ.ਐੱਸ. ਨਗਰ, 6 ਮਈ- ਮੁਹਾਲੀ ਪੁਲਿਸ ਵਲੋਂ ਮੀਡੀਆ ਨੂੰ ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਮੀਡੀਆ ਨੂੰ ਦਿੱਤੇ ਇੰਟਰਵਿਊ ਅਤੇ ਟਵਿੱਟਰ ਤੇ ਆਪਣੀ ਪੋਸਟਾਂ ਰਾਹੀਂ ਭੜਕਾਊ, ਝੂਠੇ ਅਤੇ ਫ਼ਿਰਕੂ ਭੜਕਾਊ ਬਿਆਨ ਦੇ ਕੇ, ਉਨ੍ਹਾਂ ਨੂੰ ਪ੍ਰਕਾਸ਼ਿਤ ਕਰਕੇ ਪੂਰਵ ਨਿਰਧਾਰਿਤ ਅਤੇ ਤਰਤੀਬੱਧ ਤਰੀਕੇ ਨਾਲ ਠੇਸ ਪਹੁੰਚਾਈ ਗਈ ਸੀ, ਜਿਸ ਸੰਬੰਧੀ ਸ਼ਿਕਾਇਤ ਪ੍ਰਾਪਤ ਹੋਣ ‘ਤੇ ਮੁਕੱਦਮਾ ਨੰਬਰ: 18 ਮਿਤੀ 01.04.2022 ਅ/ਧ 153ਏ,505,505(2),506 ਭ:ਦ: ਥਾਣਾ ਪੰਜਾਬ ਸਟੇਟ ਸਾਈਬਰ ਕ੍ਰਾਈਮ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਸੀ।

ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਰਨੇਸ਼ ਕੁਮਾਰ ਬਨਾਮ ਬਿਹਾਰ ਰਾਜ ਅਤੇ ਹੋਰ, 2014 (8), ਐੱਸ.ਸੀ.ਸੀ. 273 ‘ਚ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਦੋਸ਼ੀ ਉਕਤ ਨੂੰ 5 ਨੋਟਿਸ ਅ/ਧ 41-ਏ, ਸੀ.ਆਰ.ਪੀ.ਸੀ ਤਹਿਤ ਜਾਰੀ ਕੀਤੇ ਗਏ ਸਨ। ਇਹ ਨੋਟਿਸ ਮਿਤੀ 09.04.2022, 11.04.2022, 15.04.2022, 22.04.2022 ਅਤੇ 28.04.2022 ਨੂੰ ਦਿੱਤੇ ਗਏ ਸਨ। ਇਸ ਦੇ ਬਾਵਜੂਦ ਦੋਸ਼ੀ ਜਾਣ ਬੁੱਝ ਕੇ ਜਾਂਚ ‘ਚ ਸ਼ਾਮਿਲ ਨਹੀ ਹੋਇਆ। ਅੱਜ (06.05.2022) ਸਵੇਰੇ ਕਾਨੂੰਨ ਦੀ ਪਾਲਣਾ ਕਰਦੇ ਹੋਏ, ਦੋਸ਼ੀ ਨੂੰ ਉਸ ਦੇ ਘਰ ਜਨਕਪੁਰੀ, ਨਵੀ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ ਅਤੇ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।

Leave a Reply

Your email address will not be published. Required fields are marked *